ਪੰਜਾਬ ਦੇ ਮਸ਼ਹੂਰ ਗਾਇਕ ਬਲਕਾਰ ਸਿੱਧੂ ਫੜ੍ਹਨਗੇ ਕਾਂਗਰਸ ਦਾ ਹੱਥ!

Global News

ਜਲੰਧਰ : ਪੰਜਾਬ ਦੇ ਲੋਕ ਗਾਇਕ ਬਲਕਾਰ ਸਿੱਧੂ ਕਾਂਗਰਸ ਪਾਰਟੀ ਦਾ ਹੱਥ ਫੜ੍ਹ ਸਕਦੇ ਹਨ। ਸੂਤਰਾਂ ਮੁਤਾਬਕ ਉਨ੍ਹਾਂ ਦੀ ਇਸ ਮਾਮਲੇ ਸੰਬੰਧੀ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਨਾਲ ਮੀਟਿੰਗ ਕਰਨ ਤੋਂ ਬਾਅਦ ਬਲਕਾਰ ਸਿੱਧੂ ਕਾਂਗਰਸ 'ਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ ਹਨ।


ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਲਕਾਰ ਸਿੱਧੂ 'ਆਮ ਆਦਮੀ ਪਾਰਟੀ' 'ਚ ਸਨ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਤਲਵੰਡੀ ਸਾਬੋ ਦੀਆਂ ਉਪ ਚੋਣਾਂ ਲਈ ਮੈਦਾਨ 'ਚ ਉਤਾਰਿਆ ਗਿਆ ਸੀ ਪਰ ਬਾਅਦ 'ਚ ਪਾਰਟੀ ਨੇ ਉਨ੍ਹਾਂ ਦੀ ਟਿਕਟ ਰੱਦ ਕਰ ਦਿੱਤੀ। ਇਸ ਕਾਰਨ ਬਲਕਾਰ ਸਿੱਧੂ ਨੇ ਪਾਰਟੀ ਤੋਂ ਬਾਗੀ ਹੋ ਕੇ ਚੋਣਾਂ ਲੜੀਆਂ ਅਤੇ 'ਆਪ' ਦੀ ਉਮੀਦਵਾਰ ਪ੍ਰੋ. ਬਲਵਿੰਦਰ ਕੌਰ ਤੋਂ ਦੁੱਗਣੀਆਂ ਵੋਟਾਂ ਹਾਸਲ ਕੀਤੀਆਂ।


ਕਾਂਗਰਸ 'ਚ ਸ਼ਾਮਲ ਹੋਣ ਸੰਬੰਦੀ ਜਦੋਂ ਬਲਕਾਰ ਸਿੱਧੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਮੰਨਿਆ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਮੀਟਿੰਗ ਹੋਈ ਹੈ ਪਰ ਇਸ ਤੋਂ ਜ਼ਿਆਦਾ ਉਨ੍ਹਾਂ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਸੂਤਰਾਂ ਮੁਤਾਬਕ 9 ਫਰਵਰੀ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ 'ਚ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਬਲਕਾਰ ਸਿੱਧੂ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ।