'ਸਰਬਜੀਤ' ਦੀ ਭੈਣ ਬਣੀ ਐਸ਼ਵਰਿਆ ਦੀਆਂ ਪਹਿਲੀ ਵਾਰ ਸਾਹਮਣੇ ਆਈਆਂ ਤਸਵੀਰਾਂ

Global News

ਅੰਮ੍ਰਿਤਸਰ : ਫਿਲਮ 'ਸਰਬਜੀਤ' 'ਚ ਦਲਬੀਰ ਕੌਰ ਦੀ ਭੂਮਿਕਾ ਨਿਭਾਅ ਰਹੀ ਬਾਲੀਵੁੱਡ ਅਭਿਨੇਤਰੀ ਐਸ਼ਵਰਿਆ ਰਾਏ ਦੀਆਂ ਤਸਵੀਰਾਂ ਪਹਿਲੀ ਵਾਰ ਸਾਹਮਣੇ ਆਈਆਂ ਹਨ। ਇਸ ਫਿਲਮ ਦੀ ਸ਼ੂਟਿੰਗ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਹੋ ਰਹੀ ਹੈ ਪਰ ਸ਼ੁੱਕਰਵਾਰ ਨੂੰ ਐਸ਼ਵਰਿਆ ਰਾਏ ਪਹਿਲੀ ਵਾਰ ਲੋਕਾਂ ਵਿਚਕਾਰ ਪੁੱਜੀ। 
 

ਤੁਹਾਨੂੰ ਦੱਸ ਦੇਈਏ ਕਿ ਫਿਲਮ 'ਸਰਬਜੀਤ' ਪਾਕਿਸਤਾਨ ਦੀ ਜੇਲ 'ਚ ਮਾਰੇ ਗਏ ਭਾਰਤੀ ਕੈਦੀ ਸਰਬਜੀਤ ਦੀ ਜ਼ਿੰਦਗੀ 'ਤੇ ਆਧਾਰਿਤ ਹੈ ਅਤੇ ਐਸ਼ਵਰਿਆ ਰਾਏ ਨੂੰ ਇਸ ਫਿਲਮ 'ਚ ਸਰਬਜੀਤ ਦੀ ਭੈਣ ਦਲਬੀਰ ਕੌਰ ਦੀ ਭੂਮਿਕਾ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਫਿਲਮ ਦੀ ਟੀਮ ਨੇ ਸ੍ਰੀ ਦਰਬਾਰ ਸਾਹਿਬ 'ਚ ਕੁਝ ਦੇਰ ਸ਼ੂਟਿੰਗ ਵੀ ਕੀਤੀ ਪਰ ਐੱਸ. ਜੀ. ਪੀ. ਨੇ ਉਨ੍ਹਾਂ ਨੂੰ ਰੋਕ ਦਿੱਤਾ, ਹਾਲਾਂਕਿ ਕਮੇਟੀ ਦਾ ਕਹਿਣਾ ਹੈ ਕਿ ਟੀਮ ਨੂੰ ਮਨਜ਼ੂਰੀ ਤਾਂ ਸੀ ਪਰ ਟੀਮ ਨੇ ਤੈਅਸ਼ੂਦਾ ਹੱਦ ਤੋਂ ਬਾਹਰ ਜਾ ਕੇ ਸ਼ੂਟਿੰਗ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਮਨ੍ਹਾਂ ਕਰ ਦਿੱਤਾ ਗਿਆ। ਦੂਜੇ ਪਾਸੇ ਫਿਲਮ ਦੇ ਡਾਇਰੈਕਟਰ ਦਾ ਕਹਿਣਾ ਹੈ ਕਿ ਸੂਟਿੰਗ ਮੁਕੰਮਲ ਕਰ ਲਈ ਗਈ ਹੈ।