ਮਿਸਰ ''ਚ ਅੱਤਵਾਦੀ ਹਮਲੇ ''ਚ ਪੁਲਸ ਮੁਲਾਜ਼ਮ ਦੀ ਮੌਤ

Global News

ਕਾਹਿਰਾ— ਮਿਸਰ ਦੇ ਗੀਜ਼ਾ ਗਵਰਨਰੇਟ 'ਚ ਇਕ ਪੁਲਸ ਨਾਕੇ 'ਤੇ ਅੱਤਵਾਦੀਆਂ ਦੇ ਹਮਲੇ ਵਿਚ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਬਦਰਸ਼ੀਨ ਖੇਤਰ ਵਿਚ ਕਾਹਿਰਾ-ਅਸਯੁਤ ਸੜਕ 'ਤੇ ਇਕ ਨਾਕੇ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ ਇਕ ਪੁਲਸ ਮੁਲਾਜ਼ਮ ਦੀ ਮੌਤਹੋ ਗਈ ਅਤੇ ਦੋ ਹੋਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਕ ਨੇੜੇ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਸੁਰੱਖਿਆ ਬਲਾਂ ਨੇ ਹਮਲਾਵਰਾਂ ਨੂੰ ਖੋਜਣ ਲਈ ਤਲਾਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ।