ਇਟਲੀ ''ਚ ਸ਼ਹੀਦੀ ਦਿਹਾੜਾ ਮਨਾਇਆ ਗਿਆ

Global News

ਰੋਮ— ਭਾਈ ਮਨਜੀਤ ਸਿੰਘ ਜੱਸੋਮਜਾਰਾ ਕਮੇਟੀ ਮੈਂਬਰ ਨੇ ਗੁਰਦੁਆਰਾ ਸ਼੍ਰੀ ਗੁਰੁ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਰੋਮ ਇਟਲੀ ਮਾਸੀਮੀਨਾਂ ਵਿਖੇ ਸ਼੍ਰੀ ਨਨਕਾਣਾ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਦੇ ਭਾਰੀ ਇਕੱਠ ਨੂੰ ਸ਼ਾਂਤੀ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ,''ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਜਿਹੜੀਆਂ ਕੌਮਾਂ ਇਨ੍ਹਾਂ ਸੂਰਬੀਰ ਯੋਧਿਆਂ ਨੂੰ ਯਾਦ ਨਹੀ ਰੱਖਦੀਆਂ, ਉਹ ਕਦੇ ਵੀ ਚੜ੍ਹਦੀ ਕਲਾ ਵਲ ਨਹੀ ਜਾਂਦੀਆਂ ।'' ਉਨ੍ਹਾਂ ਲੋਕਾਂ ਨੂੰ ਦੇਸ਼-ਕੌਮ ਦੀ ਰਾਖੀ ਲਈ ਹਰ ਸਮੇਂ ਕੁਰਬਾਨੀ ਦੇਣ ਲਈ ਤਿਆਰ ਰਹਿਣ ਲਈ ਕਿਹਾ। 
 

ਇਸ ਮੌਕੇ ਗੂਰਦੁਆਰਾ ਸਾਹਿਬ ਜੀ ਵਿਖੇ ਭੋਗ ਉਪਰੰਤ ਕਥਾ ਕੀਰਤਨ ਤੇ ਭਾਈ ਰਣਜੀਤ ਸਿੰਘ, ਭਾਈ ਗੁਰਜੀਤ ਸਿੰਘ ਵਲੋਂ ਸ਼ਬਦ ਗਾਇਨ ਕੀਤੇ ਗਏ ਅਤੇ ਗੂਰੁ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਦੇ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ।