'ਕੀ ਐਂਡ ਕਾ' ਦਾ ਦੂਜਾ ਗੀਤ ਹੋਇਆ ਰਿਲੀਜ਼

Global News

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਦੀ ਆਉਣ ਵਾਲੀ ਫਿਲਮ, ਜਿਸ 'ਚ ਉਨ੍ਹਾਂ ਨਾਲ ਅਦਾਕਾਰਾ ਕਰੀਨਾ ਕਪੂਰ ਪਤਨੀ ਦੇ ਕਿਰਦਾਰ 'ਚ ਨਜ਼ਰ ਆਵੇਗੀ 'ਕੀ ਐਂਡ ਕਾ' ਦਾ ਦੂਜਾ ਗੀਤ 'ਜੀ ਹਜ਼ੂਰੀ' ਰਿਲੀਜ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਇਸ ਫਿਲਮ ਦਾ ਪਹਿਲਾ ਗੀਤ 'ਹਾਈ ਹੀਲਸ' ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਨੇ ਕਾਫੀ ਪਸੰਦ ਕਰ ਰਹੇ ਹਨ। ਜਾਣਕਾਰੀ ਅਨੁਸਾਰ ਇਸ ਫਿਲਮ 'ਚ ਅਰਜੁਨ ਕਪੂਰ ਇਕ ਘਰੇਲੂ ਮਰਦ ਦੀ ਭੂਮਿਕਾ ਨਿਭਾਅ ਰਹੇ ਹਨ।

 

ਇਸ ਫਿਲਮ ਦੇ ਨਿਰਦੇਸ਼ਕ ਆਰ ਬਾਲਕੀ ਹਨ। ਇ ਫਿਲਮ 'ਚ ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਅਤੇ ਉਨ੍ਹਾਂ ਦੀ ਪਤਨੀ ਜਯਾ ਬੱਚਨ ਮਹਿਮਾਨ ਦੀ ਭੂਮਿਕਾ 'ਚ ਨਜ਼ਰ ਆਵੇਗੀ। ਇਹ ਫਿਲਮ 1 ਅਪ੍ਰੈਲ ਨੂੰ ਇਸੇ ਸਾਲ ਰਿਲੀਜ਼ ਹੋਵੇਗੀ।