ਦੀਪਿਕਾ ਦੀ 'XXX' ਅਗਲੇ ਸਾਲ ਜਨਵਰੀ 'ਚ ਹੋਵੇਗੀ ਰਿਲੀਜ਼

Global News

ਲਾਸ ਏਂਜਲਸ : ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਨ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖ਼ਬਰੀ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਦੀਪਿਕਾ ਦੀ ਆਉਣ ਵਾਲੀ ਹਾਲੀਵੁੱਡ ਫਿਲਮ ਦੀ ਰਿਲੀਜ਼ ਡੇਟ ਦੀ ਕਾਫੀ ਸਮੇਂ ਤੋਂ ਉਡੀਕ ਸੀ।


ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ  ਦੀ ਹਾਲੀਵੁੱਡ ਦੀ ਪਹਿਲੀ ਫਿਲਮ 'ਐਕਸ ਐਕਸ ਐਕਸ-3 : ਦਿ ਰਿਟਰਨ ਆਫ ਜੈਂਡਰ ਕੇਜ' ਅਗਲੇ ਸਾਲ 20 ਜਨਵਰੀ ਨੂੰ ਰਿਲੀਜ਼ ਹੋਵੇਗੀ। ਇਸ ਫਿਲਮ 'ਚ ਉਹ ਅਦਾਕਾਰ ਵਿਨ ਡੀਜ਼ਲ ਦੇ ਨਾਲ ਨਜ਼ਰ ਆਵੇਗੀ। ਦੀਪਿਕਾ ਫਿਲਹਾਲ ਕੈਨੇਡਾ ਦੇ ਟੋਰੰਟੋ 'ਚ ਇਸ ਐਕਸ਼ਨ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ।