ਪੀ. ਐੱਮ. ਨੇ ਨਿਤੀਸ਼ ਕੁਮਾਰ ਨੂੰ ਦਿੱਤੀ ਜਨਮ ਦਿਨ ਦੀ ਵਧਾਈ

Global News

ਪਟਨਾ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਮੰਗਲਵਾਰ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ। ਮੋਦੀ ਨੇ ਅੱਜ ਸਵੇਰੇ ਨਿਤੀਸ਼ ਕੁਮਾਰ ਨੂੰ ਉਨ੍ਹਾਂ ਦੇ 65ਵੇਂ ਜਨਮ ਦਿਨ 'ਤੇ ਵਧਾਈ ਦਿੱਤੀ। ਮੋਦੀ ਨੇ ਕੁਮਾਰ ਦੇ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ। 


ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਕਈ ਹੋਰ ਰਾਸ਼ਟਰੀ ਨੇਤਾਵਾਂ ਨੇ ਕੁਮਾਰ ਨੂੰ ਜਨਮ ਦਿਨ 'ਤੇ ਵਧਾਈ ਦਿੱਤੀ। ਸਾਬਕਾ ਮੁੱਖ ਮੰਤਰੀ ਸ਼੍ਰੀਮਤੀ ਰਾਬੜੀ ਦੇਵੀ, ਉੱਪ ਮੁੱਖ ਮੰਤਰੀ ਤੇਜਸਵੀ ਪ੍ਰਸਾਦ ਯਾਦਵ ਅਤੇ ਸਾਬਕਾ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਸਮੇਤ ਕਈ ਹੋਰ ਨੇਤਾਵਾਂ ਅਤੇ ਵਿਧਾਇਕਾਂ ਨੇ ਵੀ ਮੁੱਖ ਮੰਤਰੀ ਨੂੰ ਜਨਮ ਦਿਨ 'ਤੇ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।