ਭਿਆਨਕ ਸੜਕ ਹਾਦਸੇ ਨੇ ਲਈ ਚਾਰ ਲੋਕਾਂ ਦੀ ਜਾਨ

Global News

ਕੌਸ਼ਾਂਬੀ— ਉੱਤਰ-ਪ੍ਰਦੇਸ਼ ਦੇ ਕੌਸ਼ਾਂਬੀ ਦੇ ਸੈਨੀ ਖੇਤਰ 'ਚ ਇਲਾਹਾਬਾਦ-ਕਾਨਪੁਰ ਰਾਜਮਾਰਗ 'ਤੇ ਅੱਜ 2 ਟਰੱਕਾਂ ਦੀ ਭਿਆਨਕ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਪੁਲਸ ਖੇਤਰ ਅਧਿਕਾਰੀ ਜਨਾਰਦਨ ਤਿਵਾੜੀ ਨੇ ਦੱਸਿਆ ਕਿ ਕਾਨਪੁਰ ਵਲੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਲੋਂਹਦਾ ਮੋੜ ਦੇ ਕੋਲ ਸੜਕ ਦੇ ਕੰਢੇ ਖੜ੍ਹੇ ਦੂਜੇ ਟਰੱਕ 'ਚ ਜ਼ੋਰ ਨਾਲ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 3 ਲੋਕਾਂ ਦੀ ਘਟਨਾ ਵਾਲੇ ਸਥਾਨ 'ਤੇ ਹੀ ਮੌਤ ਹੋ ਗਈ ਜਦੋਂਕਿ ਇਕ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖਮੀ ਇਕ ਹੋਰ ਵਿਅਕਤੀ ਦਾ ਸਥਾਨਕ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ