ਲਾਹੌਰ ਆਤਮਘਾਤੀ ਹਮਲੇ ਮਗਰੋਂ ਫੌਜ ਨੇ ਚਲਾਈ ਤਲਾਸ਼ੀ ਮੁਹਿੰਮ

Global News

ਲਾਹੌਰ- ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਹੋਏ ਆਤਮਘਾਤੀ ਹਮਲੇ ਮਗਰੋਂ ਫੌਜ ਨੇ ਪੰਜਾਬ ਸੂਬੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਕੇ ਛਾਪੇਮਾਰੀ ਕੀਤੀ ਅਤੇ ਕਈ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈ ਲਿਆ।


ਪਾਕਿਸਤਾਨੀ ਅਖਬਾਰ 'ਡਾਨ' ਨੇ ਰੱਖਿਆ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਫੌਜ ਵੱਲੋਂ ਇਹ ਫੈਸਲਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਫੌਜ ਮੁਖੀ ਰਾਹੀਲ ਸ਼ਰੀਫ ਵੱਲੋਂ ਸਥਿਤੀ ਦੀ ਸਮੀਖਿਆ ਕਰਨ ਮਗਰੋਂ ਲਿਆ ਗਿਆ। ਫੌਜ ਦੀ ਮੀਡੀਆ ਇਕਾਈ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਵਾਹਨ ਨਿਰਦੇਸ਼ਕ ਲੈਫ. ਜਨਰਲ ਅਸੀਮ ਬਾਜਵਾ ਨੇ ਕਿਹਾ ਕਿ ਲਾਹੌਰ, ਫੈਸਲਾਬਾਦ ਅਤੇ ਮੁਲਤਾਨ 'ਚ ਛਾਪੇਮਾਰੀ ਕੀਤੀ ਗਈ ਸੀ।