ਚੰਡੀਗੜ੍ਹ ਏਅਰਪੋਰਟ ਦਾ ਨਾਂ ''ਸ਼ਹੀਦ ਭਗਤ ਸਿੰਘ'' ਦੇ ਨਾਂ ''ਤੇ ਹੀ ਰੱਖਿਆ ਜਾਵੇਗਾ!

Global News

ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ 'ਚ ਬਜਟ ਸੈਸ਼ਨ ਦੇ ਆਖਰੀ ਦਿਨ ਵੀਰਵਾਰ ਨੂੰ ਸੰਸਦੀ ਕਾਰਜ ਮੰਤਰੀ ਰਾਮਬਿਲਾਸ ਸ਼ਰਮਾ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਹੁਣ ਹਰਿਆਣਾ ਸਰਕਾਰ ਇਸ ਪ੍ਰਸਤਾਵ ਨੂੰ ਪਾਸ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਕੋਲ ਭੇਜੇਗੀ।
 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਰਹੇ ਮੰਗਲ ਸੇਨ ਦੇ ਨਾਂ 'ਤੇ ਵੀ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਰੱਖਣ ਦੀ ਚਰਚਾ ਕੀਤੀ ਜਾ ਰਹੀ ਸੀ। ਮੰਗਲ ਸੇਨ ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੇ ਨਾਲ ਹੀ ਆਰ. ਐੱਸ. ਐੱਸ. ਦੇ ਨੇਤਾ ਵੀ ਸਨ ਪਰ ਇਸ ਦੇ ਬਾਵਜੂਦ ਅੱਜ ਹਰਿਆਣਾ ਵਿਧਾਨ ਸਭਾ 'ਚ ਚੰਡੀਗੜ੍ਹ ਏਅਰਪੋਰਟ ਦਾ ਨਾਂ 'ਸ਼ਹੀਦ ਭਗਤ ਸਿੰਘ ਇੰਟਰਨੈਸ਼ਨਸਲ ਏਅਰਪੋਰਟ' ਕਰਨ ਸੰਬੰਧੀ ਪ੍ਰਸਤਾਵ ਪਾਸ ਕਰ ਦਿੱਤਾ ਗਿਆ।