ਟੀ-20 ਤਿਕੋਣੀ ਸੀਰੀਜ਼ ਲਈ ਭਾਰਤੀ ਟੀਮ ਪਹੁੰਚੀ ਕੋਲੰਬੋ

Global News

ਕੋਲੰਬੋ— ਭਾਰਤੀ ਕ੍ਰਿਕਟ ਟੀਮ ਟੀ-20 ਤਿਕੋਣੀ ਸੀਰੀਜ਼ ਲਈ ਸ਼੍ਰੀਲੰਕਾ ਪਹੁੰਚ ਗਈ ਹੈ। ਭਾਰਤੀ ਟੀਮ ਦੀ ਅਗਵਾਈ ਹੁਣ ਵਿਰਾਟ ਕੋਹਲੀ ਨੇ ਰੋਹਿਤ ਸ਼ਰਮਾ ਨੂੰ ਦਿੱਤੀ ਹੈ। ਤਿਕੋਣੀ ਸੀਰੀਜ਼ 'ਚ ਭਾਰਤ, ਬੰਗਲਾਦੇਸ਼ ਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਹੋਵੇਗਾ। ਤਿਕੋਣੀ ਸੀਰੀਜ਼ ਦਾ ਪਹਿਲਾਂ ਮੈਚ 6 ਮਾਰਚ ਨੂੰ ਭਾਰਤ ਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ।

6 ਮਾਰਚ ਤੋਂ 18 ਮਾਰਚ ਤੱਕ ਸ਼੍ਰੀਲੰਕਾ 'ਚ ਹੋਣ ਵਾਲੀ ਟੀ-20 ਤਿਕੋਣੀ ਸੀਰੀਜ਼ ਦੇ ਲਈ ਕਪਤਾਨ ਵਿਰਾਟ ਕੋਹਲੀ, ਧੋਨੀ, ਭੁਵਨੇਸ਼ਵਰ, ਬੁਮਰਾਹ, ਤੇ ਹਾਰਦਿਕ ਪੰਡਯਾ ਵਰਗੇ ਸਟਾਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ ਤੇ ਇਕ ਯੁਵਾ ਟੀਮ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥਾਂ 'ਚ ਦਿੱਤੀ ਗਈ ਹੈ।