ਡੀ. ਜੇ. 'ਤੇ ਧੁੰਮਾਂ ਪਾਉਣ ਆ ਰਿਹੈ 'ਕੈਰੀ ਆਨ ਜੱਟਾ 2' ਦਾ ਨਵਾਂ ਟਰੈਕ 'ਡੀ. ਜੇ. ਵਾਲਾ'

Global News

ਜਲੰਧਰ (ਬਿਊਰੋ)— 'ਕੈਰੀ ਆਨ ਜੱਟਾ 2' ਫਿਲਮ 1 ਜੂਨ 2018 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਉੱਥੇ ਹੀ ਫਿਲਮ ਦੀ ਸਾਰੀ ਟੀਮ ਇਨ੍ਹੀਂ ਦਿਨੀਂ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਬੀਤੇ ਦਿਨੀਂ ਰਿਲੀਜ਼ ਹੋਏ ਫਿਲਮ ਦੇ ਟਰੇਲਰ ਅਤੇ ਟਾਈਟਲ ਟਰੈਕ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

ਹੁਣ ਜਲਦ ਹੀ ਇਸ ਫਿਲਮ ਦਾ ਨਵਾਂ ਟਰੈਕ 'ਡੀ. ਜੇ. ਵਾਲਾ' ਰਿਲੀਜ਼ ਹੋਣ ਜਾ ਰਿਹਾ ਹੈ। ਦਰਸਅਲ, ਬੀਨੂੰ ਢਿੱਲੋਂ ਨੇ ਖੁਦ ਇਹ ਜਾਣਕਾਰੀ ਆਪਣੇ ਅਧਿਕਾਰਕ ਫੇਸਬੁੱਕ ਅਕਾਊਂਟ ਰਾਹੀਂ ਸ਼ੇਅਰ ਕੀਤੀ ਹੈ। ਉਨ੍ਹਾਂ ਤਸਵੀਰ ਸ਼ੇਅਰ ਕਰਦੇ ਹੋਏ ਦੱਸਿਆ ਹੈ ਡੀ. ਜੇ. ਸਟਾਇਲ 'ਚ 'ਕੈਰੀ ਆਨ ਜੱਟਾ 2' ਅਗਲਾ ਟਰੈਕ 'ਡੀ. ਜੇ. ਵਾਲਾ' ਕੱਲ੍ਹ ਸਵੇਰੇ 10:00 ਵਜੇ ਰਿਲੀਜ਼ ਹੋਣ ਜਾ ਰਿਹਾ ਹੈ।

ਫਿਲਮ ਦੀ ਗੱਲ ਕਰੀਏ ਤਾਂ ਇਸ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਉਪਾਸਨਾ ਸਿੰਘ ਤੇ ਜਯੋਤੀ ਸੇਠੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰੇਆ ਸ਼੍ਰੀਵਾਸਤਵ ਨੇ ਲਿਖਿਆ ਹੈ। ਫਿਲਮ 1 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।