IPL -11 'ਚ 600 ਦੌੜਾਂ ਪੂਰੀਆਂ ਕਰਨ ਵਾਲਾ ਤੀਜਾ ਬੱਲੇਬਾਜ਼ ਬਣਿਆ ਪੰਤ

Global News

ਨਵੀਂਦਿੱਲੀ—ਆਈ. ਪੀ. ਐੱਲ.-11 ਵਿਚ ਧਮਾਕੇਦਾਰ ਬੱਲੇਬਾਜ਼ੀ ਕਰ ਰਿਹਾ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਟੂਰਨਾਮੈਂਟ ਵਿਚ 600 ਦੌੜਾਂ ਪੂਰੀਆਂ ਕਰਨ ਵਾਲਾ ਤੀਜਾ ਬੱਲੇਬਾਜ਼ ਬਣ ਗਿਆ। ਇਸ ਤੋਂ ਪਹਿਲਾਂ ਕਿੰਗਜ਼ ਇਲੈਵਨ ਪੰਜਾਬ ਦੇ ਲੋਕੇਸ਼ ਰਾਹੁਲ (652) ਤੇ ਸਨਰਾਈਜ਼ਰਸ ਹੈਦਰਾਬਾਦ ਦੇ ਕਪਤਾਨ  ਕੇਨ ਵਿਲੀਅਮਸਨ (625) ਨੇ ਟੂਰਨਾਮੈਂਟ ਵਿਚ 600 ਦੌੜਾਂ ਪੂਰੀਆਂ ਕੀਤੀਆਂ ਸਨ।