'ਵੇਖ ਬਰਾਤਾਂ ਚੱਲੀਆਂ' ਦੀ ਅਦਾਕਾਰਾ ਨੇ ਬਿਕਨੀ 'ਚ ਦਿਖਾਇਆ ਕਾਤਿਲਾਨਾ ਅੰਦਾਜ਼

Global News

ਜਲੰਧਰ(ਬਿਊਰੋ)— 'ਵੇਖ ਬਰਾਤਾਂ ਚੱਲੀਆਂ' 'ਚ ਮਸ਼ਹੂਰ ਪਾਲੀਵੁੱਡ ਐਕਟਰ ਬੀਨੂੰ ਢਿੱਲੋਂ ਦੀ ਅਦਾਕਾਰਾ ਕਵਿਤਾ ਕੌਸ਼ਿਕ ਇੰਨੀ ਦੁਨੀਆਂ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ।

ਇਨ੍ਹਾਂ ਤਸਵੀਰਾਂ 'ਚ ਕਵਿਤਾ ਕੌਸ਼ਿਕ ਕਾਫੀ ਬੋਲਡ ਨਜ਼ਰ ਆ ਰਹੀ ਹੈ। ਇਸ ਫੋਟੋਸ਼ੂਟ 'ਚ ਕਵਿਤਾ ਕੌਸ਼ਿਕ ਨੇ ਰੈੱਡ ਕਲਰ ਦੀ ਬਿਕਨੀ ਪਾਈ ਹੈ, ਜਿਸ 'ਚ ਉਹ ਬੇਹੱਦ ਹੌਟ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਦੱਸਣਯੋਗ ਹੈ ਕਿ ਕਵਿਤਾ ਕੌਸ਼ਿਕ ਬੀਨੂੰ ਢਿੱਲੋਂ ਦੀ ਫਿਲਮ 'ਵੇਖ ਬਰਾਤਾਂ ਚੱਲੀਆਂ' 'ਚ ਕੰਮ ਕਰ ਚੁੱਕੀ ਹੈ। ਇਸ ਫਿਲਮ 'ਚ ਕਵਿਤਾ ਕੌਸ਼ਿਕ ਨੇ ਬੀਨੂੰ ਢਿੱਲੋਂ ਨਾਲ ਮੁੱਖ ਭੂਮਿਕਾ ਨਿਭਾਈ ਸੀ। ਫਿਲਮ 'ਚ ਦੋਵਾਂ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੀ।

ਇਸ ਤੋਂ ਇਲਾਵਾ ਕਵਿਤਾ ਕੌਸ਼ਿਕ ਟੀ. ਵੀ. ਸੋਅ 'ਐੱਫ. ਆਈ. ਆਰ' 'ਚ ਚੰਦਰਮੁਖੀ ਚੌਟਾਲਾ ਦਾ ਕਿਰਦਾਰ ਨਿਭਾਅ ਕੇ ਪ੍ਰਸ਼ੰਸਾ ਖੱਟੀ। ਪਾਲੀਵੁੱਡ ਇੰਡਸਟਰੀ ਦੇ ਮਾਨਾਂ ਦੇ ਮਾਣ ਗੁਰਦਾਸ ਮਾਨ ਦੀ ਆਉਣ ਵਾਲੀ ਫਿਲਮ 'ਨਨਕਾਣਾ' ਇੰਨੀ ਦਿਨੀਂ ਕਾਫੀ ਸੁਰਖੀਆਂ 'ਚ ਬਣੀ ਹੋਈ ਹੈ।

'ਨਨਕਾਣਾ' ਫਿਲਮ 'ਚ ਗੁਰਦਾਸ ਮਾਨ, ਕਵਿਤਾ ਕੌਸ਼ਿਕ ਤੇ ਟੀ. ਵੀ. ਸੀਰੀਅਲਜ਼ ਦੇ ਅਭਿਨੇਤਾ ਅਨਸ ਰਾਸ਼ਿਦ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਦੱਸ ਦੇਈਏ ਕਿ ਇਹ ਫਿਲਮ 1947 ਦੀ ਵੰਡ ਨੂੰ ਦਰਸਾਉਂਦੀ ਹੈ। ਫਿਲਮ ਦਾ ਟਰੇਲਰ ਜ਼ਬਰਦਸਤ ਤੇ ਭਾਵੁਕ ਕਰਨ ਵਾਲਾ ਹੈ।

ਇਹ ਫਿਲਮ ਧਰਮਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਦਾ ਸੁਨੇਹਾ ਦੇਵੇਗੀ। ਫਿਲਮ ਨੂੰ ਜਤਿੰਦਰ ਸ਼ਾਹ ਤੇ ਪੂਜਾ ਗੁਜਰਾਲ ਨਾਲ ਸੁਮੀਤ ਸਿੰਘ ਨੇ ਕੋ-ਪ੍ਰੋਡਿਊਸ ਕੀਤਾ ਹੈ। ਦੁਨੀਆਭਰ 'ਚ ਇਹ ਫਿਲਮ 6 ਜੁਲਾਈ 2018 ਨੂੰ ਰਿਲੀਜ਼ ਹੋਵੇਗੀ।