VIDEO : ਗੁਰੂ ਰੰਧਾਵਾ ਦੀ ਆਵਾਜ਼ 'ਚ 'ਮਰ ਗਏ ਓਏ ਲੋਕੋ' ਦਾ ਪਹਿਲਾ ਰੋਮਾਂਟਿਕ ਗੀਤ ਰਿਲੀਜ਼

Global News

ਜਲੰਧਰ (ਬਿਊਰੋ)— ਪਾਲੀਵੁੱਡ ਇੰਡਸਟਰੀ 'ਚ ਕਮਾਲ ਦੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਟੁੰਬਣ ਵਾਲੇ ਗਿੱਪੀ ਗਰੇਵਾਲ ਤੇ ਬੀਨੂੰ ਢਿੱਲੋਂ ਅਗਾਮੀ ਫਿਲਮ 'ਮਰ ਗਏ ਓਏ ਲੋਕੋ' ਦਾ ਪਹਿਲਾਂ ਗੀਤ 'ਆਜਾ ਨੀ ਆਜਾ' ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਨੂੰ ਪੰਜਾਬੀ ਸੁਪਰਹਿੱਟ ਗਾਇਕ ਗੁਰੂ ਰੰਧਾਵਾ ਨੇ ਆਪਣੀ ਸੁਰੀਲੀ ਆਵਾਜ਼ 'ਚ ਗਾਇਆ ਹੈ। 'ਆਜਾ ਨੀ ਆਜਾ' ਇਕ ਰੋਮਾਂਟਿਕ ਗੀਤ ਹੈ। ਗੀਤ ਦੇ ਬੋਲ ਵੀ ਗੁਰੂ ਰੰਧਾਵਾ ਨੇ ਲਿਖੇ ਹਨ ਤੇ ਇਸ ਦਾ ਸੰਗੀਤ ਵੀ ਖੁਦ ਗੁਰੂ ਨੇ ਹੀ ਤਿਆਰ ਕੀਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਜੋ ਹਾਸਿਆਂ ਨਾਲ ਭਰਪੂਰ ਹੈ। ਇਸ 'ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ ਤੇ ਬੀ. ਐੱਨ. ਸ਼ਰਮਾ ਕਾਮੇਡੀ ਦਾ ਤੜਕਾ ਲਗਾਉਂਦੇ ਨਜ਼ਰ ਆ ਰਹੇ ਹਨ। 

ਦੱਸਣਯੋਗ ਹੈ ਕਿ 'ਮਰ ਗਏ ਓਏ ਲੋਕੋ' ਫਿਲਮ 'ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਸਪਨਾ ਪੱਬੀ, ਹੋਬੀ ਧਾਲੀਵਾਲ, ਰਘਵੀਰ ਬੋਲੀ, ਜੱਗੀ ਸਿੰਘ, ਬਨਿੰਦਰ ਬੰਨੀ ਤੇ ਗੁਰਪ੍ਰੀਤ ਭੰਗੂ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਗਿੱਪੀ ਗਰੇਵਾਲ ਨੇ ਲਿਖਿਆ ਤੇ ਪ੍ਰੋਡਿਊਸ ਕੀਤਾ ਹੈ ਤੇ ਨਿਰਦੇਸ਼ਨ ਸਮੀਪ ਕੰਗ ਦਾ ਹੈ। ਦੁਨੀਆ ਭਰ 'ਚ ਇਹ ਫਿਲਮ 31 ਅਗਸਤ ਨੂੰ ਰਿਲੀਜ਼ ਹੋਵੇਗੀ।