ਸੋਸ਼ਲ ਮੀਡੀਆ 'ਤੇ ਛਾਈ ਵਿਰਾਟ-ਅਨੁਸ਼ਕਾ ਦੀ ਨਵੀਂ ਤਸਵੀਰ

Global News

ਨਵੀਂ ਦਿੱਲੀ—ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਅਤੇ ਬੱਲੇਬਾਜ਼ ਵਿਰਾਟ ਕੋਹਲੀ ਹਮੇਸ਼ਾ ਆਪਣੀ ਸੋਸ਼ਲ ਨੈੱਟਵਰਕਿੰਗ ਅਕਾਉਂਟ 'ਤੇ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਇਨ੍ਹਾਂ ਦਿਨਾਂ 'ਚ ਵਿਰਾਟ ਕੋਹਲੀ ਅਤੇ ਟੀਮ ਇੰਗਲੈਂ ਦੌਰੇ 'ਤੇ ਹੈ ਅਤੇ 1ਅਗਸਤ ਨੂੰ ਭਾਰਤ ਅਤੇ ਇੰਗਲੈਂਡ ਵਿਚਕਾਰ 5 ਟੈਸਟ ਮੈਚਾਂ ਦੀ ਸੀਰੀਜ਼ ਸ਼ੁਰੂ ਹੋਣ ਜਾ ਰਹੀ ਹੈ।

 

ਵਿਰਾਟ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਉਂਟ ਅਤੇ ਟਵਿਟਰ 'ਤੇ ਅਨੁਸ਼ਕਾ ਨਾਲ ਇਕ ਤਸਵੀਰ ਪੋਸਟ ਕੀਤੀ। ਦੋਵੇਂ ਹੀ ਹਮੇਸ਼ਾ ਦੀ ਤਰ੍ਹਾਂ ਇਸ ਤਸਵੀਰ 'ਚ ਬਹੁਤ ਖੁਸ਼ ਨਜ਼ਰ ਆ ਰਹੇ ਸਨ। ਇਸ ਤਸਵੀਰ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਅਤੇ ਹੁਣ ਤੱਕ ਉਨ੍ਹਾਂ ਦੀ ਇਸ ਫੋਟੋ ਨੂੰ 1 ਮਿਲੀਅਨ ਤੋਂ ਜ਼ਿਆਦਾ ਲਾਈਕਸ ਮਿਲ ਚੁੱਕੇ ਹਨ। ਇੰਗਲੈਂਡ 'ਚ 1 ਅਗਸਤ ਤੋਂ ਸ਼ੁਰੂ ਹੋਣ ਜਾ ਰਹੀ ਟੈਸਟ ਸੀਰੀਜ਼ ਵਿਚਕਾਰ ਕਪਤਾਨ ਵਿਰਾਟ ਆਪਣੀ ਨਿਜ਼ੀ ਜ਼ਿੰਦਗੀ ਲਈ ਕੁਝ ਸਮਾਂ ਕੱਢ ਹੀ ਲੈਂਦੇ ਹਨ। ਇਸ ਤਸਵੀਰ ਦੇ ਕੈਪਸ਼ਨ 'ਚ ਵਿਰਾਟ ਨੇ ਅਨੁਸ਼ਕਾ ਨਾਲ ਰਹਿਣ 'ਤੇ ਆਪਣੀ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਹੈ। ਦੱਸ ਦਈਏ ਕਿ ਕੋਹਲੀ ਦਾ ਪਿਛਲਾ ਇੰਗਲੈਂਡ ਦੌਰਾ ਬਹੁਤ ਹੀ ਨਿਰਾਸ਼ਾਜਨਕ ਰਿਹਾ ਸੀ ਪਰ ਕੋਚ ਸ਼ਾਸਤਰੀ ਦੀ ਮੰਨੀਏ ਤਾਂ ਬੀਤੇ 4 ਸਾਲਾਂ 'ਚ ਉਨ੍ਹਾਂ ਦੇ ਪ੍ਰਦਰਸ਼ਨ ਨੇ ਕੋਹਲੀ ਦੀ ਮਾਨਸਿਕਤਾ ਪੂਰੀ ਤਰ੍ਹਾਂ ਬਦਲ ਦਿੱਤੀ ਹੈ।