B'DAY SPL: 'ਇਸ਼ਕ ਕਚਹਿਰੀ' ਤੇ 'ਵੋਇਸ ਆਫ ਪੰਜਾਬ' ਨਾਲ ਖਾਸ ਮੁਕਾਮ ਹਾਸਲ ਕਰ ਚੁੱਕੀ ਨਿਮਰਤ ਖਹਿਰਾ

Global News

ਜਲੰਧਰ(ਬਿਊਰੋ)— ਪੰਜਾਬੀ ਇੰਡਸਟਰੀ ਦੀ ਖੂਬਸੂਰਤ ਅਤੇ ਸੁਰੀਲੀ ਆਵਾਜ਼ ਦੀ ਮਲਿੱਕਾ ਨਿਮਰਤ ਖਹਿਰਾ ਅੱਜ ਆਪਣਾ 26ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਉਨ੍ਹਾਂ ਦਾ ਜਨਮ 8 ਅਗਸਤ 1992 'ਚ ਜ਼ਿਲ੍ਹਾ ਗੁਰਦਾਸਪੁਰ 'ਚ ਹੋਇਆ। ਉਨ੍ਹਾਂ ਦਾ ਪੂਰਾ ਨਾਂ ਨਿਮਰਤ ਕੌਰ ਖਹਿਰਾ ਹੈ।

ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਡੀ. ਏ. ਵੀ. ਕਾਲਜ ਬਟਾਲਾ ਅਤੇ ਬੀ. ਏ. ਦੀ ਡਿਗਰੀ ਐੱਚ. ਐੱਮ. ਵੀ ਕਾਲਜ ਜਲੰਧਰ ਤੋਂ ਕੀਤੀ ਹੈ। ਇਸ ਤੋਂ ਇਲਾਵਾ ਉਹ 'ਵੋਇਸ ਆਫ ਪੰਜਾਬ ਸੀਜ਼ਨ 3' ਦੀ ਜੇਤੂ ਵੀ ਰਹਿ ਚੁੱਕੀ ਹੈ।

ਉਨ੍ਹਾਂ ਨੂੰ ਆਪਣੀ ਜ਼ਿੰਦਗੀ 'ਚ ਅਸਲੀ ਪਛਾਣ ਗੀਤ 'ਇਸ਼ਕ ਕਚਹਿਰੀ' ਰਾਹੀਂ ਮਿਲੀ ਸੀ।

ਇਸ ਗੀਤ ਤੋਂ ਇਲਾਵਾ ਉਹ 'ਸੈਲਿਊਟ ਵੱਜਦੇ', 'ਰੌਹਬ ਰੱਖਦੀ', 'ਤਾਂ ਵੀ ਚੰਗਾ ਲੱਗਦਾ', 'ਅੱਖਰ', 'ਡੇ. ਜੇ. ਵਾਲਿਆ', 'ਲਕੀਰਾਂ', 'ਗਾਨੀ', 'ਵੇਖ ਨੱਚਦੀ', 'ਦੀਦਾਰ', 'ਰੂਲ ਬ੍ਰੇਕਰ' ਵਰਗੇ ਗੀਤਾਂ ਨਾਲ ਲੋਕਾਂ ਦੀਆਂ ਧੜਕਣਾਂ ਨੂੰ ਛੂਹਿਆ ਹੈ ਅਤੇ ਇਕ ਮੁਕਾਮ ਹਾਸਲ ਕੀਤਾ ਹੈ।

ਜ਼ਿਕਰਯੋਗ ਹੈ ਕਿ ਨਿਮਰਤ ਨੇ ਆਪਣੇ ਜਨਮਦਿਨ ਦੀ ਖਬਰ ਖੁਦ ਆਪਣੇ ਪ੍ਰਸ਼ੰਸਕਾਂ ਨੂੰ ਸ਼ੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

ਪੰਜਾਬੀ ਗਾਇਕੀ ਨੂੰ ਚਾਰ-ਚੰਨ ਲਾਉਣ ਵਾਲੀ ਨਿਮਰਤ ਖਹਿਰਾ ਨੇ ਸਾਫ-ਸੁਥਰੀ ਗਾਇਕੀ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਪਛਾਣ ਬਣਾਈ।

ਨਿਮਰਤ ਖਹਿਰਾ ਨੇ ਹੁਣ ਤੱਕ ਜੋ ਵੀ ਸਰੋਤਿਆਂ ਦੀ ਝੋਲੀ 'ਚ ਗੀਤ ਪਾਏ ਹਨ, ਉਨ੍ਹਾਂ 'ਚ ਉਸ ਨੇ ਸੱਭਿਆਚਾਰਕ ਗੀਤਾਂ ਦੀਆਂ ਲੜੀਆਂ ਨੂੰ ਪਰਾਓ ਕੇ ਪਾਇਆ ਹੈ।

ਨਿਮਰਤ ਖਹਿਰਾ ਉਨ੍ਹਾਂ ਨਾਮੀ ਗਾਇਕਾਂ 'ਚ ਮਸ਼ਹੂਰ ਹੈ, ਜੋ ਸਾਫ-ਸੁਥਰੀ ਤੇ ਸੱਭਿਆਚਾਰਕ ਗਾਇਕੀ ਨਾਲ ਜਾਣੇ ਜਾਂਦੇ ਹਨ।