ਬਿਕਨੀ 'ਚ ਨੇਹਾ ਸ਼ਰਮਾ ਨੇ ਕਰਵਾਇਆ ਬੋਲਡ ਫੋਟੋਸ਼ੂਟ, ਦੇਖ ਹੋਵੋਗੇ ਮਦਹੋਸ਼

Global News

ਮੁੰਬਈ(ਬਿਊਰੋ)— ਬਾਲੀਵੁੱਡ ਅਭਿਨੇਤਰੀ ਨੇਹਾ ਸ਼ਰਮਾ ਅਕਸਰ ਆਪਣੀ ਖੂਬਸੂਰਤੀ ਅਤੇ ਸਟਾਈਲ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਨੇਹਾ ਨੇ '' ਮੈਗਜ਼ੀਨ ਲਈ ਇਕ ਹੌਟ ਫੋਟੋਸ਼ੂਟ ਕਰਵਾਇਆ ਹੈ, ਜਿਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।


ਇਸ ਫੋਟੋਸ਼ੂਟ 'ਚ ਨੇਹਾ ਬੇਹੱਦ ਖੂਬਸੂਰਤ ਤੇ ਹੌਟ ਲੱਗ ਰਹੀ ਹੈ। ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।


ਦੱਸ ਦੇਈਏ ਕਿ ਨੇਹਾ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਜੇਕਰ ਉਸ ਦੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ 4.7 ਮਿਲੀਅਨ ਹਨ।


ਨੇਹਾ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਤੇਲਗੂ ਫਿਲਮ 'ਚਿਰੁਥਾ' ਨਾਲ ਸਾਲ 2007 'ਚ ਕੀਤੀ ਸੀ। ਜਾਣਕਾਰੀ ਮੁਤਾਬਕ ਨੇਹਾ ਸ਼ਰਮਾ ਜਲਦ ਹੀ ਫਿਲਮ 'ਹੇਰੀ ਫੇਰੀ 3' 'ਚ ਸੁਨੀਲ ਸ਼ੈੱਟੀ ਅਤੇ ਅਕਸ਼ੈ ਕੁਮਾਰ ਨਾਲ ਨਜ਼ਰ ਆਵੇਗੀ।